Skip Navigation LinksHome > Community Categories > Hukamnama Gurdwara Baba Sidhana Ji


ਹੁਕਮਨਾਮਾ ਗੁਰਦੁਆਰਾ ਬਾਬਾ ਸਿਧਾਣਾ ਜੀ, ਬੜਾ ਪਿੰਡ
Monday 29-05-2017
ਦੇਵਗੰਧਾਰੀ ਮਹਲਾ ੫ ਘਰੁ ੨

ੴ ਸਤਿਗੁਰ ਪ੍ਰਸਾਦਿ ॥
ਮਾਈ ਗੁਰ ਚਰਣੀ ਚਿਤੁ ਲਾਈਐ ॥
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥
ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥
ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥

ਅਰਥ :

ਹੇ ਮਾਂ! ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ। (ਗੁਰੂ ਦੀ ਰਾਹੀਂ ਜਦੋਂ) ਪਰਮਾਤਮਾ ਦਇਆਵਾਨ ਹੁੰਦਾ ਹੈ, ਤਾਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ। ਹੇ ਮਾਂ! ਸਦਾ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ।੧।ਰਹਾਉ।

ਹੇ ਮਾਂ! ਸਰੀਰਾਂ ਦੇ ਅੰਦਰ ਇਕ ਪਰਮਾਤਮਾ ਹੀ ਵੱਸ ਰਿਹਾ ਹੈ, ਬਾਹਰ ਸਾਰੇ ਜਗਤ-ਖਿਲਾਰੇ ਵਿਚ ਭੀ ਇਕ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੀ ਸ੍ਰਿਸ਼ਟੀ ਵਿਚ ਉਹੀ ਇਕ ਵਿਆਪਕ ਹੈ। ਹਰੇਕ ਸਰੀਰ ਵਿਚ ਹਰ ਥਾਂ ਸਰਬ-ਵਿਆਪਕ ਪਰਮਾਤਮਾ ਹੀ (ਵੱਸਦਾ) ਦਿੱਸ ਰਿਹਾ ਹੈ।੧।

ਹੇ ਪ੍ਰਭੂ! ਬੇਅੰਤ ਰਿਸ਼ੀ ਮੁਨੀ, ਤੇ, ਬੇਅੰਤ (ਤੇਰੇ) ਸੇਵਕ ਤੇਰੀ ਵਡਿਆਈ ਕਰਦੇ ਆ ਰਹੇ ਹਨ, ਕਿਸੇ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਿਆ। ਹੇ ਦਾਸ ਨਾਨਕ! ਆਖ-) ਹੇ ਸੁਖ ਦੇਣ ਵਾਲੇ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧।

ਅੰਗ : 528

http://www.gurugranthdarpan.net/0528.html

Barapind Printing Press VPO Bara Pind

Select Language