Skip Navigation LinksHome > Community Categories > Hukamnama Gurdwara Baba Sidhana Ji


ਹੁਕਮਨਾਮਾ ਗੁਰਦੁਆਰਾ ਬਾਬਾ ਸਿਧਾਣਾ ਜੀ, ਬੜਾ ਪਿੰਡ
Tuesday 30-05-2017
ਮਲਾਰ ਮਹਲਾ ੫ ॥

ਪ੍ਰੀਤਮ ਸਾਚਾ ਨਾਮੁ ਧਿਆਇ ॥
ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥
ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥
ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥
ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥
ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥

ਅਰਥ :

ਹੇ ਭਾਈ! ਪਿਆਰੇ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਸਿਮਰਿਆ ਕਰ। ਹੇ ਭਾਈ! ਗੁਰੂ ਦਾ ਸ਼ਬਦ (ਆਪਣੇ) ਹਿਰਦੇ ਵਿਚ ਵਸਾਈ ਰੱਖ। (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਸ ਦੇ ਵਾਸਤੇ) ਦੁੱਖਾਂ ਕਲੇਸ਼ਾਂ ਨਾਲ ਭਰਿਆ ਹੋਇਆ ਸੰਸਾਰ-ਸਮੁੰਦਰ ਮੁੱਕ ਜਾਂਦਾ ਹੈ।1। ਰਹਾਉ।
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਸਰਨ ਆ ਪੈਂਦਾ ਹੈ, (ਉਸ ਨਾਲ) ਵੈਰ ਕਰਨ ਵਾਲੇ ਜਗਤ ਵਿਚ ਫਿਟਕਾਰਾਂ ਖਾਂਦੇ ਹਨ, ਉਸ ਨਾਲ ਈਰਖਾ ਕਰਨ ਵਾਲੇ (ਭੀ) ਸਾਰੇ (ਈਰਖਾ ਤੇ ਸਾੜੇ ਵਿਚ ਹੀ) ਫਸੇ ਰਹਿੰਦੇ ਹਨ (ਭਾਵ, ਦੋਖੀ ਆਪ ਹੀ ਦੁਖੀ ਹੁੰਦੇ ਹਨ, ਉਸ ਦਾ ਕੁਝ ਨਹੀਂ ਵਿਗਾੜਦੇ) ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਸਦਾ ਉਸ ਦੀ ਰੱਖਿਆ ਕੀਤੀ ਹੁੰਦੀ ਹੈ, ਉਸ ਨੇ ਪ੍ਰਭੂ ਦਾ ਕੀਮਤੀ ਨਾਮ ਪ੍ਰਾਪਤ ਕਰ ਲਿਆ ਹੁੰਦਾ ਹੈ।1।
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ (ਪਰਮਾਤਮਾ ਨੇ ਆਪਣਾ) ਪਵਿੱਤਰ ਨਾਮ ਟਿਕਾ ਦਿੱਤਾ, ਮਿਹਰ ਕਰ ਕੇ ਉਸ ਦੇ ਸਾਰੇ ਪਾਪ ਉਸ ਨੇ ਕੱਟ ਦਿੱਤੇ। ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਸਾਰੇ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਿਆ, ਉਸ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦੇ।2।4।8।

ਅੰਗ : 1268

http://www.gurugranthdarpan.net/1268.html

Barapind Printing Press VPO Bara Pind

Select Language