Skip Navigation LinksHome > Community Categories > Hukamnama Gurdwara Baba Sidhana Ji


ਹੁਕਮਨਾਮਾ ਗੁਰਦੁਆਰਾ ਬਾਬਾ ਸਿਧਾਣਾ ਜੀ, ਬੜਾ ਪਿੰਡ
Sunday 11-06-2017
ਸੋਰਠਿ ਮਹਲਾ ੫ ॥

ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥
ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥
ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥
ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥
ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥

ਅਰਥ :

ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

ਅੰਗ : 625

http://www.gurugranthdarpan.net/0626.html

Barapind Printing Press VPO Bara Pind

Select Language