Skip Navigation LinksHome > Community Categories > Hukamnama Gurdwara Baba Sidhana Ji


ਹੁਕਮਨਾਮਾ ਗੁਰਦੁਆਰਾ ਬਾਬਾ ਸਿਧਾਣਾ ਜੀ, ਬੜਾ ਪਿੰਡ
Friday 21-04-2017
ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥

ਅਰਥ : ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ। ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧। ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

ਅੰਗ : 625

http://www.gurugranthdarpan.com/darpan2/0626.html

Barapind Printing Press VPO Bara Pind

Select Language