Skip Navigation LinksHome > Community Categories > Hukamnama Gurdwara Baba Sidhana Ji


ਹੁਕਮਨਾਮਾ ਗੁਰਦੁਆਰਾ ਬਾਬਾ ਸਿਧਾਣਾ ਜੀ, ਬੜਾ ਪਿੰਡ
Thursday 15-06-2017
ਪ੍ਰਭਾਤੀ ਮਹਲਾ ੧ ॥

ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥

ਅਰਥ :

ਅਰਥ: (ਹੇ ਪ੍ਰਭੂ! ਤੇਰੇ ਨਾਮ ਤੋਂ ਖੁੰਝ ਕੇ) ਇਹ ਸਾਰਾ ਜਗਤ ਵਿਕਾਰ ਹੀ ਵਿਕਾਰ (ਸਹੇੜ ਰਿਹਾ) ਹੈ। (ਇਸ ਵਿਕਾਰ-ਰੋਗ ਦੀ) ਦਵਾਈ (ਸਿਰਫ਼) ਤੇਰਾ ਨਾਮ ਹੀ ਹੈ, (ਤੇਰੇ ਨਾਮ ਤੋਂ ਬਿਨਾ) ਹੋਰ ਕੋਈ ਦਵਾ-ਦਾਰੂ ਨਹੀਂ ਹੈ। (ਜਗਤ ਨੂੰ ਅਤੇ ਜਗਤ ਦੇ ਰੋਗਾਂ ਦੀ ਦਵਾਈ ਨੂੰ) ਬਣਾਣ ਵਾਲਾ ਤੂੰ ਬੇਅੰਤ ਪ੍ਰਭੂ ਆਪ ਹੀ ਹੈਂ।1। ਰਹਾਉ।

(ਹੇ ਪ੍ਰਭੂ!) ਜਿਸ (ਮਨੁੱਖੀ) ਸੁਰਤਿ ਵਿਚ ਤੇਰਾ ਨਾਮ-ਰਤਨ (ਜੜਿਆ ਹੋਇਆ) ਹੈ, ਤੇਰੀ ਬਖ਼ਸ਼ਸ਼ ਚਾਨਣ ਕਰ ਰਹੀ ਹੈ ਉਸ ਸੁਰਤਿ ਦੇ ਅੰਦਰ (ਤੇਰੇ ਗਿਆਨ ਦਾ) ਪਰਕਾਸ਼ ਹੋ ਰਿਹਾ ਹੈ। (ਮਾਇਆ ਦੇ ਮੋਹ ਵਿਚ) ਅੰਨ੍ਹੀ ਹੋ ਰਹੀ ਸ੍ਰਿਸ਼ਟੀ ਉਤੇ ਅਗਿਆਨਤਾ ਦਾ ਹਨੇਰਾ ਜ਼ੋਰ ਪਾ ਰਿਹਾ ਹੈ, (ਇਸ ਹਨੇਰੇ ਵਿਚ) ਸਾਰੀ ਆਤਮਕ ਰਾਸ-ਪੂੰਜੀ ਗਵਾ ਲਈਦੀ ਹੈ।1।

ਜੋ ਸ੍ਰਿਸ਼ਟੀ ਦੇ ਸਾਰੇ ਪਾਤਾਲ ਤੇ ਪੁਰੀਆਂ (ਬੱਝ ਕੇ) ਇਕ ਪੰਡ ਬਣ ਜਾਣ, ਤੇ ਜੇ ਇਹੋ ਜੇਹੀਆਂ ਹੋਰ ਲੱਖਾਂ ਕ੍ਰੋੜਾਂ ਪੰਡਾਂ ਭੀ ਹੋ ਜਾਣ (ਤਾਂ ਇਹ ਸਾਰੇ ਮਿਲ ਕੇ ਭੀ ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ) । ਹੇ ਪ੍ਰਭੂ! ਤੇਰੇ ਕੀਮਤੀ ਨਾਮ ਦਾ ਮੁੱਲ ਤਦੋਂ ਹੀ ਪੈ ਸਕਦਾ ਹੈ ਜਦੋਂ ਨਾਮ ਨੂੰ ਤੋਲਣ ਵਾਸਤੇ ਤਕੜੀ ਦੇ ਦੂਜੇ ਛਾਬੇ ਵਿਚ (ਸਾਰੀ ਦੁਨੀਆ ਦੇ ਧਨ ਪਦਾਰਥਾਂ ਨੂੰ ਛੱਡ ਕੇ) ਕੋਈ ਹੋਰ ਪਦਾਰਥ ਹੋਣ (ਭਾਵ, ਤੇਰੀਆਂ ਸਿਫ਼ਤਾਂ ਦੇ ਖ਼ਜ਼ਾਨੇ ਹੋਣ! ਤੇਰੇ ਨਾਮ ਵਰਗਾ ਕੀਮਤੀ ਤੇਰਾ ਨਾਮ ਹੀ ਹੈ, ਤੇਰੀਆਂ ਸਿਫ਼ਤਿ-ਸਾਲਾਹਾਂ ਹੀ ਹਨ) ।2।

(ਦੁਨੀਆ ਵਾਲੇ ਦੁੱਖ-ਕਲੇਸ਼ ਭੀ ਪ੍ਰਭੂ ਦੀ ਬਖ਼ਸ਼ਸ਼ ਦਾ ਵਸੀਲਾ ਹਨ ਕਿਉਂਕਿ ਇਹਨਾਂ) ਦੁੱਖਾਂ ਤੋਂ (ਇਹਨਾਂ ਦੁੱਖਾਂ ਦੇ ਕਾਰਨ ਵਿਸ਼ੇ ਵਿਕਾਰਾਂ ਵਲੋਂ ਪਰਤਿਆਂ) ਆਤਮਕ ਸੁਖ ਪੈਦਾ ਹੋ ਜਾਂਦੇ ਹਨ, (ਤੇ ਦੁਨੀਆਵੀ ਭੋਗਾਂ ਦੇ) ਸੁਖਾਂ ਤੋਂ (ਆਤਮਕ ਤੇ ਸਰੀਰਕ) ਰੋਗ ਉਪਜਦੇ ਹਨ। ਹੇ ਪ੍ਰਭੂ! ਜਿਸ ਮੂੰਹ ਨਾਲ ਤੇਰੀ ਸਿਫ਼ਤਿ-ਸਾਲਾਹ ਕੀਤੀ ਜਾਂਦੀ ਹੈ, ਉਸ ਮੂੰਹ ਵਿਚ ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ (ਤੇ ਮਾਇਆ ਦੀ ਭੁੱਖ ਦੂਰ ਹੋਇਆਂ ਸਾਰੇ ਦੁੱਖ-ਰੋਗ ਨਾਸ ਹੋ ਜਾਂਦੇ ਹਨ) ।3।

ਹੇ ਨਾਨਕ! (ਜੇ ਤੇਰੇ ਅੰਦਰ ਪਰਮਾਤਮਾ ਦਾ ਨਾਮ ਨਹੀਂ ਹੈ ਤਾਂ) ਸਿਰਫ਼ ਤੂੰ ਹੀ ਮੂਰਖ ਹੈਂ, ਤੇਰੇ ਨਾਲੋਂ ਹੋਰ ਸੰਸਾਰ ਚੰਗਾ ਹੈ। ਜਿਸ ਜਿਸ ਸਰੀਰ ਵਿਚ ਪ੍ਰਭੂ ਦਾ ਨਾਮ ਨਹੀਂ, ਉਹ ਸਰੀਰ (ਵਿਕਾਰਾਂ ਵਿਚ ਪੈ ਕੇ) ਖ਼ੁਆਰ ਹੁੰਦੇ ਹਨ।4।2।

ਅੰਗ : 1327

http://www.gurugranthdarpan.net/1327.html

Barapind Printing Press VPO Bara Pind

Select Language