(28 May 2022) ਅੱਜ ਕਮੂੳਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋ ਕਿਸ਼ੋਰ ਅਵੱਸ਼ਤਾ ਦੌਰਾਨ ਆਉਦੀਆਂ ਸਮੱਸਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਵਿਸ਼ਵ ਮੈਨਸਟਰੁਲ ਹਾਜੀਨ ਦਿਵਸ ਸਿਵਲ ਸਰਜਨ ਜਲੰਧਰ ਡਾ ਰਣਜੀਤ ਸਿੰਘ ਘੌਤੜਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੀਆਂ ਬੜਾ ਪਿੰਡ ਵਿਖੇ ਮਨਾਇਆ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਆਯੁਰਵੈਦਿਕ ਮੈਡੀਕਲ ਅਫਸਰ ਡਾ. ਸੋਨਿਆ ਨੇ ਦੱਸਿਆ ਕਿ ਰਾਸ਼ਟਰੀ ਕਿਸ਼ੋਰ ਸਵਾਸਥਿਆ ਕਾਰਿਆਕ੍ਰਮ ਪ੍ਰੋਗਰਾਮ ਤਹਿਤ ਪਰਸਨਲ ਹਾਈਜੀਨ ਨੂੰ ਲੈਕੇ ਕਿਸ਼ੋਰੀਆਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਇਹ ਦਿਨ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸ਼ੋਰ ਅਵੱਸਥਾ ਦੌਰਾਨ ਸ਼ਰੀਰਕ ਵਾਧਾ ਤੇਜ਼ੀ ਨਾਲ ਹੁੰਦਾ ਹੈ। ਇਸ ਦੌਰਾਨ ਮਾਨਸਿਕ, ਭਾਵਨਾਤਮਕ, ਮਨੋਵਿਗਿਆਨਕ ਤਬਦੀਲੀਆਂ ਆਉਂਦੀਆਂ ਹਨ।
ਉਨਾ ਕਿਹਾ ਕਿ ਕਿਸ਼ੋਰ ਅਵੱਸਥਾ ਦੌਰਾਨ ਸਿਹਤ ਸਬੰਧੀ ਸਹੀ ਜਾਣਕਾਰੀ ਨਾ ਹੋਣ ਕਾਰਣ ਬੱਚੇ ਅਕਸਰ ਹੀਣ ਭਾਵਨਾ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਮੌਕੇ ਤੇ ਆਯੁਰਵੈਦਿਕ ਮੈਡੀਕਲ ਅਫਸਰ ਡਾ ਬਲਜਿੰਦਰ ਸਿੰਘ, ਬਲਾਕ ਐਜੂਕੇਟਰ ਪ੍ਰੀਤਇੰਦਰ ਸਿੰਘ, ਸਕੂਲ ਪ੍ਰਿੰਸੀਪਲ ਵਦਨਾ, ਹੈਲਥ ਕੇਅਰ ਲੈਕਚਰਾਰ ਜਸਪ੍ਰੀਤ ਕੌਰ ਤੇ ਸਟਾਫ ਨਰਸ ਦਪਿੰਦਰ ਮੌਕੇ ਤੇ ਮੌਜੂਦ ਸਨ।