30 ਕੰਟੇਨਮੈਂਟ ਜੋਨ ਬੰਦ ਰਹਿਣਗੇ
ਜ਼ਿਲ੍ਹੇ ਦੇ ਨਾਨ ਕੰਟੇਨਮੈਂਟ ਜੋਨਾਂ ਸਬੰਧੀ ਫ਼ੈਸਲਾ ਅੱਜ (30 ਅਪ੍ਰੈਲ ਸ਼ਾਮ) ਨੂੰ
ਜਲੰਧਰ 29 ਅਪ੍ਰੈਲ 2020 ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ. ਐਸ. ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਸਪਸ਼ਟ ਕਿਹਾ ਕਿ ਜਲੰਧਰ ਵਖੇ 30 ਅਪ੍ਰੈਲ ਨੂੰ ਕਰਫਿਊ ਵਿੱਚ ਕੋਈ ਢਿੱਲ ਨਹੀਂ ਹੈ ਅਤੇ ਅੰਤਿਮ ਫ਼ੈਸਲਾ ਅੱਜ (30 ਅਪ੍ਰੈਲ) ਸ਼ਾਮ ਨੂੰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ. ਐਸ. ਪੀ. ਜਿਨ੍ਹਾਂ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ, ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਨ ਰੈੱਡ ਜੋਨ/ਕੰਟੇਨਮੈਂਟ ਜੋਨਾਂ ਵਿੱਚ ਕਰਫਿਊ ਵਿੱਚ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ 30 ਕੰਟੇਨਮੈਂਟ ਜੋਨ ਹਨ, ਜਿੱਥੋਂ ਕੇਸ ਸਾਹਮਣੇ ਆਏ ਹਨ, ਉਨ੍ਹਾਂ ਖੇਤਰਾਂ ਵਿੱਚ ਕਰਫਿਊ ਵਿੱਚ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਨ ਕੰਟੇਨਮੈਂਟ ਜੋਨਾਂ ਵਿੱਚ ਕਰਫਿਊ ਵਿੱਚ ਰਾਹਤ ਦੇਣ ਦਾ ਫੈਸਲਾ 30 ਅਪ੍ਰੈਲ ਨੂੰ ਸਿਹਤ ਵਿਭਾਗ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੁਖਤਾ ਰਣਨੀਤੀ ਬਣਾਉਣ ਉਪਰੰਤ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ. ਐਸ. ਪੀ. ਨੇ ਕਿਹਾ ਕਿ ਸੁਰੱਖਿਆ ਸਬੰਧੀ ਵਿਸਥਾਰ ਨਾਲਵਿਚਾਰ ਚਰਚਾ ਕੀਤੀ ਜਾਵੇਗੀ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜੇ ਤੱਕ ਕਰਫਿਊ ਵਿੱਚ ਕਿਸੇ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਕੋਈ ਨਵੇਂ ਹੁਕਮ ਹੋਏ ਤਾਂ 30 ਅਪ੍ਰੈਲ ਸ਼ਾਮ ਨੂੰ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੁੱਖ ਮੰਤਰੀ ਵੱਲੋਂ ਕਰਫਿਊ ਨੂੰ ਵਧਾਉਣ ਸੰਬੰਧੀ ਹਦਾਇਤਾਂ ਪ੍ਰੰਪਤ ਹੋਈਆਂ ਹਨ ਤਾਂ ਉਸ ਨੂੰ ਸ਼ਹਿਰ ਵਿੱਚ 17 ਮਈ ਤੱਕ ਵਧਾ ਦਿੱਤਾ ਜਾਵੇਗਾ।
#Jalandhar DC @VarinderIAS speaks about Curfew Relaxations in Jalandhar. @PunjabGovtIndia @capt_amarinder pic.twitter.com/bDqpFjNeAV
— DPRO Jalandhar (@DproJalandhar) April 29, 2020
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ. ਐਸ. ਪੀ. ਨੇ ਅੱਗੇ ਕਿਹਾ ਕਿ ਲੋਕਾਂ ਨੂੰ ਕਰਫਿਊ ਦੌਰਾਨ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ ਅਤੇ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਰਫਿਊ ਨਿਯਮਾਂ ਨੂੰ ਤੋੜਨ ਦਾ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਉਣ ਲਈ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਇਆ ਗਿਆ ਹੈ।