Hukamnama Gurdwara Baba Sidhana Ji, 29 October 2021

ਸੋਰਠਿ ਮਹਲਾ ੫ ॥

ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।

ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

 

ਫਹਕ