ਸੀ.ਐਚ.ਸੀ ਬੜਾ ਪਿੰਡ ਵਿਖੇ ਗਣਤੰਤਰ ਦਿਵਸ ਮਨਾਇਆ
ਅੱਜ ਗਣਤੰਤਰ ਦਿਵਸ ਦੇ ਵਿਸ਼ੇਸ਼ ਮੌਕੇ ਤੇ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ ਰੁਪਿੰਦਰਜੀਤ ਕੌਰ ਵੱਲੋਂ ਸਟਾਫ ਅਤੇ ਪਿੰਡ ਵਾਸੀਆਂ ਦੀ ਹਾਜਰੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਡਾ ਰੁਪਿੰਦਰਜੀਤ ਕੌਰ ਨੇ ਸਟਾਫ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾ ਜੋ ਦੇਸ਼ਵਾਸੀਆਂ ਦੀ ਵੱਧ ਤੋਂ ਵੱਧ ਸੇਵਾ ਕੀਤੀ ਜਾ ਸਕੇ। ਇਸ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਰੁਪਿੰਦਰਜੀਤ ਕੌਰ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਮੈਡੀਕਲ ਅਫ਼ਸਰ ਡੈਟਲ ਡਾ ਅਵਿਨਾਸ਼, ਮੈਡੀਕਲ ਅਫ਼ਸਰ ਡਾ ਮਮਤਾ, ਮੈਡੀਕਲ ਅਫ਼ਸਰ ਡਾ ਜੀਵੀਤੇਸ਼, ਮੈਡੀਕਲ ਅਫ਼ਸਰ ਡਾ ਹਰਪ੍ਰੀਤ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ ਤਨੂੰ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ ਬਲਜਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ ਸੋਨਿਆਂ, ਸਰਪੰਚ ਸਦੀਪ ਸਿੰਘ ਗਿੱਲ, ਸਾਬਕਾ ਸਰਪੰਚ ਜੀਵਨ, ਸਮਾਜ ਸੇਵੀ ਦਵਿੰਦਰ ਸੂਦ ਅਤੇ ਸਮੂਹ ਸਟਾਫ ਇਸ ਮੌਕੇ ਤੇ ਹਾਜਰ ਸੀ।